ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੂੰ ਅੰਤਿਮ ਵਿਦਾਇਗੀ

5 6 4 3 2 1
ਫ਼ਤਹਿਗੜ੍ਹ ਸਾਹਿਬ, 4 ਜਨਵਰੀ: ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ, ਜੋ ਕਿ ਬੀਤੇ ਦਿਨੀ ਸਵਾਸ ਤਿਆਗ ਕੇ ਪ੍ਰਮਾਤਮਾ ਦੇ ਚਰਨਾਂ ਵਿੱਚ ਲੀਨ ਹੋ ਗਏ ਸਨ, ਨੂੰ ਅੱਜ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ । ਸੰਤ ਬਾਬਾ ਅਜੀਤ ਸਿੰਘ ਜੀ ਨੂੰ ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿੱਚ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਸ. ਦੀਦਾਰ ਸਿੰਘ ਭੱਟੀ, ਐਸ.ਜੀ.ਪੀ.ਸੀ. ਦੀ ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਅਜੇ ਸਿੰਘ ਲਿਬੜਾ, ਨਗਰ ਕੌਂਸਲ ਸਰਹਿੰਦ ਦੇ ਸਾਬਕਾ ਪ੍ਰਧਾਨ ਸ. ਗੁਰਬਿੰਦਰ ਸਿੰਘ ਭੱਟੀ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਸ. ਅਮਰਿੰਦਰ ਸਿੰਘ ਲਿਬੜਾ, ਜਥੇਦਾਰ ਹਰਭਜਨ ਸਿੰਘ ਚਨਾਰਥਲ, ਪੰਚਾਇਤ ਸੰਮਤੀ ਸਰਹਿੰਦ ਦੇ ਚੇਅਰਮੈਨ ਸ. ਦਵਿੰਦਰ ਸਿੰਘ ਬਹਿਲੋਲਪੁਰ, ਜਥੇਦਾਰ ਸਵਰਨ ਸਿੰਘ ਚਨਾਰਥਲ, ਐਸ.ਜੀ.ਪੀ.ਸੀ. ਮੈਂਬਰ ਸ. ਅਵਤਾਰ ਸਿੰਘ ਰਿਆ, ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਸ. ਹਰਵਿੰਦਰ ਸਿੰਘ ਹਰਪਾਲਪੁਰ, ਸ. ਹਰਦੇਵ ਸਿੰਘ ਹਰਪਾਲਪੁਰ, ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਅੰਮ੍ਰਿਤਪਾਲ ਸਿੰਘ ਰਾਜੂ, ਸ. ਸ਼ੇਰ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਖਸ਼ੀਅਤਾਂ ਸ਼ਾਮਲ ਸਨ।

ਟਿੱਪਣੀ ਕਰੋ

This site uses Akismet to reduce spam. Learn how your comment data is processed.