ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਸਰਹਿੰਦ, ਬਸੀ ਪਠਾਣਾਂ ਤੇ ਖਮਾਣੋਂ ਸ਼ਹਿਰਾਂ ਦੇ ਵਿਕਾਸ ਲਈ 7 ਕਰੋੜ ਰੁਪਏ ਖਰਚ ਕੀਤੇ ਜਾਣਗੇ-ਏ. ਡੀ. ਸੀ.

ਫ਼ਤਹਿਗੜ੍ਹ ਸਾਹਿਬ 16 ਫਰਵਰੀ : ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦਾ ਬਰਾਬਰ ਵਿਕਾਸ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਤਜਵੀਜ਼ਾਂ ਮੰਗੀਆਂ ਗਈਆਂ ਸਨ, ਜਿਸ ਅਨੁਸਾਰ ਨਗਰ ਕੌਾਸਲ ਸਰਹਿੰਦ, ਨਗਰ ਕੌਾਸਲ ਬੱਸੀ ਪਠਾਣਾਂ ਤੇ ਨਗਰ ਪੰਚਾਇਤ ਖਮਾਣੋਂ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਜ਼ਿਲ੍ਹਾ ਪੱਧਰ ‘ਤੇ ਬਣੀ ਕਮੇਟੀ ਵੱਲੋਂ ਬਣਾ ਕੇ ਭੇਜੀ ਗਈ ਤਜਵੀਜ਼ ਅਨੁਸਾਰ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ 7 ਕਰੋੜ 3 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਨਗਰ ਕੌਾਸਲ ਸਰਹਿੰਦ ਦੇ ਪ੍ਰਧਾਨ ਤਰਲੋਕ ਸਿੰਘ ਬਾਜਵਾ ਤੇ ਕਾਰਜ ਸਾਧਕ ਅਧਿਕਾਰੀ ਦੀਪੇਸ਼ ਕੁਮਾਰ ਨੂੰ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਲਈ 93 ਲੱਖ 31 ਹਜ਼ਾਰ ਰੁਪਏ ਦਾ ਚੈੱਕ ਭੇਟ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਹ ਫ਼ੰਡ 14ਵੇਂ ਵਿੱਤ ਕਮਿਸ਼ਨ ਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ | ਇਸ ਮੌਕੇ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸੀਵਰੇਜ, ਪੀਣ ਵਾਲੇ ਪਾਣੀ ਤੇ ਸਟਰੀਟ ਲਾਈਟਾਂ ਦੀ 100 ਫ਼ੀਸਦੀ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹਿਰ ਵਿੱਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ 100 ਫ਼ੀਸਦੀ ਸੀਵਰੇਜ ਵਿਛਾਉਣ ਲਈ 85 ਕਰੋੜ ਰੁਪਏ ਮਨਜ਼ੂਰ ਹੋਏ ਹਨ ਜਿਸ ਦੀ ਪਹਿਲੀ ਕਿਸ਼ਤ 40 ਕਰੋੜ ਰੁਪਏ ਸੀਵਰੇਜ ਬੋਰਡ ਨੂੰ ਜਮਾਂ ਕਰਵਾ ਦਿੱਤੇ ਗਏ ਹਨ, ਜਿਸ ਦੇ ਛੇਤੀ ਹੀ ਟੈਂਡਰ ਲਗਾਏ ਜਾਣਗੇ | ਇਸ ਮੌਕੇ ਐੱਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਲੇਬਰ ਇਨਫੋਰਸਮੈਂਟ ਅਫ਼ਸਰ ਮਿਸ: ਹਰਪ੍ਰੀਤ ਕੌਰ, ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਅਸ਼ੋਕ ਧੀਮਾਨ, ਮੀਤ ਪ੍ਰਧਾਨ ਸ੍ਰੀਮਤੀ ਰਾਜਵਿੰਦਰ ਕੌਰ ਸੋਹੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਜੈਬ ਸਿੰਘ ਜਖਵਾਲੀ, ਸਮਾਜ ਸੇਵੀ ਅਜੀਤ ਸਿੰਘ ਫ਼ਤਹਿਗੜ੍ਹੀਆ, ਸਮਾਜ ਸੇਵੀ ਗੁਰਵਿੰਦਰ ਸਿੰਘ ਸੋਹੀ, ਕੁਲਵੰਤ ਸਿੰਘ, ਰਘਬੀਰ ਸੂਰੀ ਆਦਿ ਹਾਜ਼ਰ ਸਨ |