ਪੰਜਾਬ · ਮੋਰਿੰਡਾ

ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਮੋਰਿੰਡਾ 22 ਫਰਵਰੀ ( ਮੋਹਨ ਸਿੰਘ ਅਰੋੜਾ) : ਮੋਰਿੰਡਾ ਗੁਰਦੁਵਾਰਾ ਭਗਤ ਰਵਿਦਾਸ ਵਾਰਡ  ਨੰ  6 ਵਿਖੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗਿਆਨੀ ਭਗਤ ਸਿੰਘ ਅਜਾਦ ਮੀਆਂਪੁਰ ਵਾਲੇ ਅਤੇ ਭਗਤ ਰਵਿਦਾਸ ਭੁਝੰਗ ਸੇਵਾ ਸੁਸਾਇਟੀ ਗਤਕਾ ਅਖਾੜਾ ਮੋਰਿੰਡਾ ਦੀਆਂ ਬਚੀਆਂ  ਵਲੋਂ ਵਾਰਾਂ ਦੁਆਰਾ ਗੁਰੂ ਰਵਿਦਾਸ  ਜੀ ਦਾ ਪ੍ਰਸੰਗ ਸੁਣਾ  ਕੇ ਸੰਗਤਾਂ ਨੂੰ ਨਿਹਾਲ ਕੀਤਾ।  ਇਸ ਮੋਕੇ ਪੰਜਾਬ ਕਾਂਗਰਸ ਵਿਰੋਧੀ ਧੀਰ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਮਤੀ ਅੰਬਿਕਾ ਸੋਨੀ ਦੇ ਕੋਟੇ ਵਿਚੋਂ ਇਕ ਲਖ ਰੁਪਏ  ਗ੍ਰਾੰਟ ਦੇਣ ਦਾ ਏਲਾਨ ਕੀਤਾ ਅਤੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿਤੀਆਂ।  ਇਸ ਮੋਕੇ ਹਲਕਾ ਇੰਚਾਰਜ ਜਗਮੀਤ ਕੋਰ ਸੰਧੂ ਅਕਾਲੀ ਦਲ ਬਾਦਲ, ਜਿਲ੍ਹਾ ਭਾਜਪਾ ਦੇ ਪ੍ਰਧਾਨ ਯੂਗੇਸ਼ ਕੁਮਾਰ ਸੂਦ, ਭਾਜਪਾ ਮੰਡਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਕਾਲਾ, ਦਵਿੰਦਰ ਸਿੰਘ ਮੁਜੇਲ, ਸੁਖਵੀਰ ਸਿੰਘ ਸੁਖਾ, ਅਮਰਿੰਦਰ ਸਿੰਘ ਹੇਲੀ ਆਦਿ ਹਜ਼ਾਰ ਸਨ।

22 mohan singh arora morinda 01 22 mohan singh arora morinda 02

 

 

 

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਐਸ.ਸੀ., ਬੀ.ਸੀ.ਵਿਦਿਆਰਥੀਆ ਦੇ ਵਜੀਫੇ ਨਹੀ ਆਏ ਪੰਜਾਬ ਸਰਕਾਰ ਤੁਰੰਤ ਭੇਜੇ

ਫ਼ਤਹਿਗੜ੍ਹ ਸਾਹਿਬ : ਜੋ ਵਿਦਿਆਰਥੀ ਵੱਖ ਵੱਖ ਕਾਲਜਾਂ ਵਿਚ ਡਿਪਲੋਮਾ ਕੋਰਸ ਜਾ ਹੋਰ ਪੋਸਟ ਗ੍ਰੈਜੁਏਸ਼ਨ ਕੋਰਸ ਕਰ ਕਰ ਰਹੇ ਹਨ , ਓਨਾ ਦਾ ਪੰਜਾਬ ਸਰਕਾਰ ਦਾ ਅਸੀਰਵਾਦ ਸਕੀਮ ਅਧੀਨ ਵਜੀਫਾ ਅਜੇ ਤਕ ਨਹੀ ਆਇਆ। ਜੋ ਵਿਦਿਆਰਥੀ 12 ਵੀ ਕਲਾਸ ਵਿਚ ਪੜ ਰਹੇ ਹਨ ਓਨਾ ਦਾ ਵਜੀਫਾ ਵੀ ਹੁਣ ਤਕ ਨਹੀ ਆਇਆ, ਪੰਜਾਬ ਸਰਕਾਰ ਤੁਰੰਤ ਅਸੀਰਵਾਦ ਸਕੀਮ ਰਾਹੀ ਜਿਹਨਾ ਵਿਦਿਆਰਥੀਆਂ ਦਾ ਵਜੀਫਾ ਨਹੀ ਆਇਆ ਤੁਰੰਤ ਪੰਜਾਬ ਸਰਕਾਰ ਵਜੀਫਾ ਰਲੀਜ਼ ਕਰੇ।

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਸੜਕ ਦੀ ਚੈਕਿੰਗ ਦੋਰਾਨ ਡੀ. ਸੀ.ਸਾਹਿਬ ਵਲੋਂ ਸੜਕ ਤੇ ਵਧੀਆ ਮਿਟੀ ਪਾਉਣ ਦਾ ਹੁਕਮ

ਫ਼ਤਹਿਗੜ੍ਹ ਸਾਹਿਬ : ਸ਼ਹੀਦਾਂ  ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ  ਸ਼ਹਿਰ ਬੱਸੀ ਪਠਾਣਾ ਤੋ ਮੋਰਿਡਾ ਤਕ ਸੜਕ ਨੂੰ ਚੋੜਾ ਕਰਨ ਦਾ ਕੰਮ ਚਲ ਰਿਹਾ ਹੈ। ਬੱਸੀ ਪਠਾਣਾ ਵਿਖੇ ਬਣਾਈ ਲਾਇਨ ਨੇੜੇ ਸੜਕ`ਤੇ ਜੋ  ਭਰਤ ਪਾਇਆ ਜਾ ਰਿਹਾ ਸੀ ਉਸ ਨੂੰ ਕੂੜੇ ਕੜਕਟ ਨਾਲ ਭਰਿਆ ਜਾ ਰਿਹਾ  ਸੀ। ਡੀ.ਸੀ ਸਾਹਿਬ ਨੇ ਤੁਰੰਤ ਛਾਪਾ ਮਾਰ ਕੇ ਸੜਕ ਬਣਾ ਰਹੇ ਲੇਵਰ ਨੂੰ  ਵਧੀਆ ਮਿਟੀ ਪਾਉਣ ਦਾ ਹੁਕਮ ਦਿਤਾ ਤਾ ਜੋ ਸੜਕ ਤੇ ਵਧੀਆ ਮਿਟੀ  ਪਾ ਕੇ ਵਧੀਆ ਸੜਕ ਬਣਾਈ ਜਾਵੇ।

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਬਸੀ ਪਠਾਣਾ ਸਰਕਾਰੀ ਕੰਨਿਆ ਸਕੂਲ ਦੀ ਕੋਈ ਵਿਦਿਆਥਣ ਡਾਕਟਰ ਨਹੀ ਬਣ ਸਕਦੀ

ਫ਼ਤਹਿਗੜ੍ਹ ਸਾਹਿਬ : ਬੱਸੀ ਪਠਾਣਾ ਵਿਖੇ  ਸਰਕਾਰੀ  ਕੰਨਿਆ ਸੀਨੀਅਰ ਸਕੈਡਰੀ ਸਕੂਲ ਲੜਕੀਆ ਜਿਥੇ ਪੰਜ ਸੋ ਤੋ ਵਧ ਲੜਕੀਆ ਪੜ ਰਹਿਆ ਹਨ। ਪ੍ਰੰਤੂ  12 ਵੀ ਕਲਾਸ ਵਿਚ ਸਾਇੰਸ ਦੀ ਲੇਬੋਟਰੀ  ਦੇ ਨਾ ਹੋਣ ਕਾਰਣ ਡਾਕਟਰ ,  ਫਾਰਮਾਸਟੀਕ ਨਰਸ ਨਹੀ ਬਣ ਸਕਦੀ। ਕਿਉ ਕਿ ਇਥੇ ਫਿਜੀਕਸ,  ਕਮਿਸਟਰੀ ਤੇ ਬਾਇਓਲੋਜੀ ਦੀ ਕੋਈ ਵੀ ਲੈਬੋਟਰੀ ਨਹੀ ਹੈ। ਸਰਕਾਰ ਤੁਰੰਤ ਲੈਬੋਟਰੀ ਬਣਾਏ ਅਤੇ ਵਧੀਆ ਮੇਡਿਕਲ ਟੀਚਰ  ਤੇ ਸਟਾਫ਼ ਰਖਿਆ ਜਾਏ ਤਾਂ ਜੋ ਇਥੇ ਪੜਣ ਵਾਲੇ ਵਿਦਿਆਰਥੀਆਂ ਦਾ ਭਵਿਖ ਉਜਵਲ ਹੋ ਸਕੇ  ਇਸ ਵਲ ਸਿਖਿਆ  ਮੰਤਰੀ ਤੇ  ਮੁਖ ਮੰਤਰੀ  ਸਾਹਿਬ ਨੂੰ ਵਿਸ਼ੇਸ਼  ਧਿਆਨ ਦੇਣਾ ਚਾਹਿਦਾ ਹੈ।

ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਸ. ਬਾਦਲ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ

ਫ਼ਤਹਿਗੜ੍ਹ ਸਾਹਿਬ, 21 ਫਰਵਰੀ : ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸਾਂਭ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਅਮੀਰ ਸੱਭਿਆਚਾਰ ਤੋਂ ਜਾਗਰੂਕ ਕਰਨ ਲਈ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
1 2
ਸ. ਬਾਦਲ ਨੇ ਕਿਹਾ ਕਿ ਬਹਾਦਰ ਪੰਜਾਬੀ ਇਤਿਹਾਸ ਕਾਇਮ ਕਰਨ ਲਈ ਜਾਣੇ ਜਾਂਦੇ ਸਨ ਪ੍ਰੰਤੂ ਉਸ ਦੀ ਸਾਂਭ ਸੰਭਾਲ ਲਈ ਠੋਸ ਯਤਨ ਨਹੀਂ ਕੀਤੇ ਜਾਂਦੇ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਅਮੀਰ ਵਿਰਾਸਤ ਦੀ ਸਾਂਭ ਸੰਭਾਲ ਲਈ ਹਜਾਰਾਂ ਕਰੋੜ ਰੁਪਏ ਖਰਚ ਕਰਕੇ ਵਿਸ਼ਵ ਪੱਧਰ ਦੀਆਂ ਇਤਿਹਾਸਕ ਯਾਦਗਾਰਾਂ ਦਾ ਨਿਰਮਾਣ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰਾਂ ਨੌਜਵਾਨ ਪੀੜ੍ਹੀ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ, ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਚੱਪੜ ਚਿੜੀ, ਛੋਟਾ ਤੇ ਵੱਡਾ ਘੱਲੂਘਾਰਾ ਯਾਦਗਾਰਾਂ ਪਹਿਲਾਂ ਹੀ ਲੋਕ ਅਰਪਣ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ ਵਾਰ ਹੀਰੋਜ ਮੈਮੋਰੀਅਲ-ਕਮ-ਮਿਉਜਿਅਮ, ਭਗਵਾਨ ਵਾਲਮੀਕ ਤੀਰਥ ਮੰਦਰ ਸ੍ਰੀ ਅੰਮ੍ਰਿਤਸਰ ਸਾਹਿਬ, ਕਰਤਾਰਪੁਰ ਵਿਖੇ ਜੰਗ-ਏ-ਆਜਾਦੀ ਦੀਆਂ ਯਾਦਗਾਰਾਂ ਜਲਦੀ ਹੀ ਕੌਮ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਦੇ ਨਿਰਮਾਣ ਦਾ ਕੰਮ ਵੀ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਪਹਿਲੀ ਤਰਜੀਹ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਅਮਨ ਤੇ ਸ਼ਾਂਤੀ ਨੂੰ ਕਾਇਮ ਰੱਖਣਾ ਹੈ।
ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ. ਬਾਦਲ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਅਤੇ ਜੁਲਮ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਮਹਾਨ ਸਿੱਖ ਗੁਰੂਆਂ ਤੇ ਖਾਲਸਾ ਪੰਥ ਦੀਆਂ ਅਮੀਰ ਪ੍ਰੰਪਰਾਵਾਂ ਦੀ ਸਾਂਭ ਸੰਭਾਲ ਲਈ ਠੋਸ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜੇ ਦੇ ਬੋਝ ਹੇਠੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ 5000 ਕਰੋੜ ਰੁਪਏ ਦੀ ਬਿਜਲੀ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸਾਂ ਸਦਕਾ ਹੀ ਅੱਜ ਪੰਜਾਬ ਦੇਸ਼ ਦਾ ਪਹਿਲਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਡੇਰਿਆਂ ਤੇ ਢਾਣੀਆਂ ਵਿੱਚ ਬੈਠੇ ਲੋਕਾਂ ਨੂੰ ਵੀ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਵੇਗੀ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਦੀ ਰਾਸ਼ੀ ਦੁਗਣੀ ਕਰ ਦਿੱਤੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸ ਨੇ ਆਟਾ ਦਾਲ, ਸ਼ਗਨ ਸਕੀਮ ਅਤੇ ਗਰੀਬ ਵਰਗ ਲਈ ਕਈ ਲੋਕ ਭਲਾਈ ਦੀਆਂ ਸਕੀਮਾਂ ਲਾਗੂ ਕੀਤੀਆਂ ਹਨ।
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ‘ਤੇ ਵਰਦਿਆਂ ਕਿਹਾ ਕਿ ਇਹ ਮੌਕਾ ਪ੍ਰਸਤਾਂ ਤੇ ਭਗੋੜਿਆਂ ਦੀ ਪਾਰਟੀ ਹੈ ਜਿਨ੍ਹਾਂ ਦਾ ਇੱਕੋ ਇੱਕ ਮਕਸਦ ਪੰਜਾਬ ਦੇ ਸਰੋਤਾਂ ਨੂੰ ਤਬਾਹ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੇ ਜਜਬਾਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਤੇ ਤਿੱਖੇ ਹਮਲੇ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਹ ਰਾਜੇ ਮਹਾਰਾਜਿਆਂ ਵਰਗਾ ਜੀਵਨ ਬਤੀਤ ਕਰਦੇ ਹਨ ਤੇ ਉਨ੍ਹਾਂ ਨੂੰ ਲੋਕਾਂ ਦੇ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੇ ਪ੍ਰਮੁੱਖ ਆਗੂ ਅਮੀਰਾਂ ਦੀ ਖੇਡ ‘ਪੋਲੋ ‘ ਨੂੰ ਵਧੇਰੇ ਤਰਜੀਹ ਦਿੰਦੇ ਹਨ ਜਦੋਂ ਕਿ ਉਹ ਖੁਦ ਹਮੇਸ਼ਾਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੂਨ ਦਾ ਇੱਕ – ਇੱਕ ਕਤਰਾ ਪੰਜਾਬੀਆਂ ਲਈ ਸਮਰਪਿਤ ਹੈ ਅਤੇ ਉਨ੍ਹਾਂ ਦੀ ਜਿੰਦਗੀ ਦਾ ਹਰੇਕ ਸਵਾਸ ਪੰਜਾਬ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਸਭ ਨੂੰ ਪਤਾ ਹੈ ਕਿ ਦਿੱਲੀ ਵਿਖੇ 1984 ‘ਚ ਵਾਪਰੇ ਸਿੱਖ ਦੰਗੇ ਉਸ ਸਮੇਂ ਦੀ ਕੇਂਦਰ ਦੀ ਕਾਂਗਰਸ ਹਕੂਮਤ ਦੀ ਸਿੱਖਾਂ ਵਿਰੁੱਧ ਸੋਚੀ ਸਮਝੀ ਸਾਜਿਸ਼ ਸੀ। ਉਨ੍ਹਾਂ ਕਿਹਾ ਕਿ ਇਸ ਜੁਲਮ ਲਈ ਜਿੰਮੇਵਾਰ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦੇ ਕੇ ਹੀ ਹਿੰਸਾ ਦਾ ਸ਼ਿਕਾਰ ਲੋਕਾਂ ਨੂੰ ਨਿਆਂ ਦਿੱਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਕੋਲ ਪੰਜਾਬ ਸਰਕਾਰ ਵਿਰੁਧ ਕੋਈ ਵੀ ਮੁੱਦਾ ਨਾ ਹੋਣ ਕਰਕੇ ਉਹ ਅਖ਼ਬਾਰਾਂ ਵਿੱਚ ਝੂਠੀਆਂ ਬਿਆਨਬਾਜੀਆਂ ਕਰਦੇ ਹਨ ਜਦੋਂ ਕਿ ਉਨ੍ਹਾਂ ਨੂੰ ਸਰਕਾਰ ਦੀ ਬਿਨਾਂ ਮਤਲਬ ਤੋਂ ਅਲੋਚਨਾਂ ਕਰਨ ਦੀ ਬਜਾਏ ਪੰਜਾਬ ਦੇ ਸੰਪੂਰਨ ਵਿਕਾਸ ਲਈ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਰਹੀ ਹੈ ਅਤੇ ਖੁਦਕਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਲੋੜੀਂਦਾ ਮੁਆਵਜਾ ਦੇ ਕੇ ਹਮੇਸ਼ਾਂ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਈ ਹੈ।
ਸ. ਬਾਦਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸਫਲਤਾ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਨੂੰ ਲੋਕਾਂ ਦਾ ਵੱਡਾ ਸਹਿਯੋਗ ਮਿਲਿਆ ਹੈ ਅਤੇ ਲੋਕ ਪੂਰੀ ਧਾਰਮਿਕ ਭਾਵਨਾਂ ਨਾਲ ਇਸ ਵਿੱਚ ਸ਼ਰੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਯਾਤਰੀਆਂ ਨੂੰ ਸ੍ਰੀ ਨੰਦੇੜ ਸਾਹਿਬ, ਵਾਰਾਣਸੀ, ਮਾਤਾ ਵੈਸ਼ਨੂੰ ਦੇਵੀ ਅਤੇ ਅਜਮੇਰ ਸ਼ਰੀਫ ਦੀ ਮੁਫਤ ਯਾਤਰਾ ਕਰਵਾਈ ਜਾ ਰਹੀ ਹੈ ਅਤੇ ਯਾਤਰੀਆਂ ਨੂੰ ਖਾਣ ਪੀਣ ਤੇ ਰਹਿਣ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ।
ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਯਾਦਗਾਰਾਂ ਦੇ ਰੂਪ ਵਿੱਚ ਇਤਿਹਾਸਕ ਦੇਣ ਦਿੱਤੀ ਹੈ ਜਿਨ੍ਹਾਂ ਤੋਂ ਰਹਿੰਦੀ ਦੁਨੀਆਂ ਤੱਕ ਲੋਕਾਂ ਨੂੰ ਪ੍ਰੇਰਨਾ ਮਿਲਦੀ ਰਹੇਗੀ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਹਨ ਜਿਨ੍ਹਾਂ ਨੂੰ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਠੰਢੇ ਬੁਰਜ ਵਿੱਚ ਕੀਤੀ ਸੇਵਾ ਬਦਲੇ ਆਪਣੇ ਪੂਰੇ ਪਰਿਵਾਰ ਦਾ ਬਲਿਦਾਨ ਦੇਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਚਿੱਤਰ ਸਥਾਪਤ ਕਰ ਦਿੱਤੇ ਗਏ ਹਨ ਅਤੇ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦਗਾਰ ਵਿੱਚ ਵੀ ਉਨ੍ਹਾਂ ਦੇ ਚਿੱਤਰ ਤੇ ਜੀਵਨੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਲੋਕਾਂ ਲਈ ਜਦੋਂ ਵੀ ਕੋਈ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਚਲਾਈਆਂ ਗਈਆਂ। ਉਨ੍ਹਾਂ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਉਸਾਰਨ ‘ਤੇ ਸ. ਬਾਦਲ ਦਾ ਵਿਸ਼ੇਸ ਤੌਰ ‘ਤੇ ਧੰਨਵਾਦ ਕੀਤਾ। ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉਪ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਤੇ ਡਾ. ਮਨਮੋਹਨ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਉਸਾਰ ਕੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਡਾ ਮਾਣ ਬਖਸ਼ਿਆ ਹੈ।
ਇਸ ਤੋਂ ਪਹਿਲਾਂ ਸ. ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ। ਇਸ ਮੌਕੇ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸ. ਰਣਧੀਰ ਸਿੰਘ ਚੀਮਾ, ਵਿਧਾਇਕ ਬਸੀ ਪਠਾਣਾਂ ਜਸਟਿਸ ਨਿਰਮਲ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਸ. ਕੇ.ਜੀ.ਐਸ. ਚੀਮਾ, ਸੰਯੁਕਤ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਜ਼ਿਲ੍ਹਾ ਪੁਲਿਸ ਮੁਖੀ ਸ. ਜਤਿੰਦਰ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਜਥੇਦਾਰ ਸਵਰਨ ਸਿੰਘ ਚਨਾਰਥਲ, ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਸ. ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਮਨਜੀਤ ਕੌਰ ਕਾਲੇਮਾਜਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਪ੍ਰਧਾਨ ਸ. ਅਜੇ ਸਿੰਘ ਲਿਬੜਾ, ਸ. ਗੁਰਵਿੰਦਰ ਸਿੰਘ ਭੱਟੀ,  ਅਮਰਿੰਦਰ ਸਿੰਘ ਲਿਬੜਾ, ਐਸ.ਜੀ.ਪੀ.ਸੀ. ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਜਰਨੈਲ ਸਿੰਘ ਕਰਤਾਰਪੁਰ, ਮਲਕੀਤ ਸਿੰਘ ਮਠਾੜੂ, ਸ. ਪ੍ਰਸ਼ੋਤਮ ਸਿੰਘ, ਸ੍ਰੀ ਜੈ ਕ੍ਰਿਸ਼ਨ ਕਸ਼ਯਪ, ਦਵਿੰਦਰ ਸਿੰਘ, ਬਲਦੇਵ ਸਿੰਘ ਮਾਮੂਜਾਈਆਂ, ਪਿਆਰਾ ਸਿੰਘ ਯੂ.ਕੇਂ, ਗੁਰਮੁੱਖ ਸਿੰਘ ਸੋਹਲ, ਲਖਵਿੰਦਰ ਲਖਵਿੰਦਰ ਸਿੰਘ ਲੱਖੀ, ਭੁਪਿੰਦਰ ਸਿੰਘ ਚੋਕ ਮਹਿਤਾ, ਗੁਰਦਿਆਲ ਸਿੰਘ ਭੱਟੀ, ਰਵਿੰਦਰ ਵਰਗਾ, ਗੁਰਵਿੰਦਰ ਸਿੰਘ, , ਗੁਰਦੀਪ ਸਿੰਘ ਸੇਖੁਪੁਰਾ, ਅਮਿੰਦਰ ਸਿੰਘ ਕੌੜਾ, ਗੁਰਿੰਦਰ ਸਿੰਘ ਧੀਮਾਨ, ਗੁਰਚਰਨ ਸਿੰਘ ਹਰਬੰਸਪੁਰਾ, ਅਮਰੀਕ ਸਿੰਘ ਰੋਮੀ, ਬੀਬੀ ਸੁਰਿੰਦਰ ਕੌਰ, ਰਣਜੀਤ ਸਿੰਘ ਰਾਣ, ਭੁਪਿੰਦਰ ਸਿੰਘ ਹਾਂਸ, ਕ੍ਰਿਪਾਲ ਸਿੰਘ ਸੇਠੀ, ਮਹਿੰਦਰ ਸਿੰਘ ਅਤਾਪੁਰ, ਹਰਵਿੰਦਰ ਸਿੰਘ ਬੱਬਲ, ਰਸ਼ਪਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।