ਪੰਜਾਬ · ਸ਼੍ਰੀ ਫ਼ਤਹਿਗੜ੍ਹ ਸਾਹਿਬ

ਬੀ.ਬੀ.ਐਸ.ਬੀ. ਪੋਲੀਟੇਕਨਿਕ ਕਾਲਜ ਵਿਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ

Google+

PHOTO--BBSBPC

ਫਤਹਿਗੜ• ਸਾਹਿਬ, 13 ਨਵੰਬਰ : ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਵਿਚ ਬੁੱਧਵਾਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਅਖੰਡ ਪਾਠ ਰਖਵਾਏ ਗਏ। ਇਸ ਮੌਕੇ ਸ੍ਰੀ ਗੁਰੂ ਗੰਥ ਸਾਹਿਬ ਜੀ ਨੂੰ ਇੱਕ ਸੁੰਦਰ ਫੁੱਲਾਂ ਦੀ ਪਾਲਕੀ ਵਿਚ ਸ਼ੁਸ਼ੋਭਿਤ ਕਰਕੇ ਸਿੱਖੀ ਸ਼ਾਨੋ ਸ਼ੌਕਤ ਦੇ ਨਾਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਾਲਜ ਵਿਚ ਲਿਆਂਦਾ ਗਿਆ। ਇਸ ਮੌਕੇ ਪਾਲਕੀ ਸਾਹਿਬ ਦੇ ਅੱਗੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਸੜਕ ਦੀ ਸਫਾਈ ਕਰ ਪਾਣੀ ਦਾ ਛਿੜਕਾਵ ਕਰਦੇ ਹੋਏ ਚੱਲ ਰਹੇ ਸਨ। ਕਾਲਜ ਪ੍ਰਿੰਸੀਪਲ ਕਰਨਲ ਆਤਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਕਾਲਜ ਦੇ ਵਿਚ ਵਿਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਜਾਂਦੇ ਹਨ। ਜਿਸ ਵਿਚ ਕਾਲਜ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਪੂਰੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਉਂਦਾ ‏ਹੈ।

ਕੋਆਰਡੀਨੇਟਰ ਇੰਜ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ• ਸਾਹਿਬ ਤੋਂ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਸਵਾਰੀ ਨੂੰ ਨਗਾੜਿਆਂ ਤੇ ਵਿਗਲਾਂ ਦੇ ਨਾਲ ਵਾਹਿਗੁਰੂ ਦਾ ਜਾਪ ਕਰਦੇ ਹੋਏ ਕਾਲਜ ਵਿਚ ਲਿਆਂਦਾ ਗਿਆ। ਉਹਨ•ਾਂ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 9.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਗੁਰਦੁਆਰਾ ਸ੍ਰੀ ਫਤਹਿਗੜ• ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਹਰਪਾਲ ਸਿੰਘ ਵੱਲੋਂ ਕਥਾ ਅਤੇ ਹਜੂਰੀ ਰਾਗੀ ਭਾਈ ਜੋਰਾ ਸਿੰਘ ਜੱਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਇੰਜ. ਗੁਰਮੀਤ ਸਿੰਘ ਆਨੰਦ, ਇੰਜ. ਜਗਦੀਪ ਸਿੰਘ ਗਿੱਲ, ਰਣਧੀਰ ਸਿੰਘ, ਇੰਜ. ਗੁਰਦੀਪ ਸਿੰਘ, ਇੰਜ. ਸਿਮਰਨਜੀਤ ਸਿੰਘ, ਜੁਝਾਰ ਸਿੰਘ, ਅੰਮ੍ਰਿਤਪਾਲ ਸਿੰਘ, ਪਲਵਿੰਦਰ ਸਿੰਘ, ਮਨਜੋਤ ਸਿੰਘ, ਅਰਜਨ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਥੀ ਸ਼ਾਮਲ ਸਨ।